Ardaas

Ardaas

Bhai Ranjit Singh Ji Chandan Faridkot Wale

Альбом: Ardaas
Длительность: 3:56
Год: 2002
Скачать MP3

Текст песни

ਤੂ ਠਾਕੁਰੁ ਤੁਮ ਪਹਿ ਅਰਦਾਸਿ ॥
ਜੀਉ ਪਿੰਡੁ ਸਭੁ ਤੇਰੀ ਰਾਸਿ ॥
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥
ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
ਕੋਇ ਨ ਜਾਨੈ ਤੁਮਰਾ ਅੰਤੁ ॥
ਊਚੇ ਤੇ ਊਚਾ ਭਗਵੰਤ ॥
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥
ਤੁਮ ਤੇ ਹੋਇ ਸੁ ਆਗਿਆਕਾਰੀ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥
ਨਾਨਕ ਦਾਸ ਸਦਾ ਕੁਰਬਾਨੀ ॥੮॥੪॥

ਅਰਦਾਸ
ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਸ੍ਰੀ ਭਗਉਤੀ ਜੀ ਸਹਾਇ ॥
ਵਾਰ ਸ੍ਰੀ ਭਗਉਤੀ ਜੀ ਕੀ ॥
ਪਾਤਿਸਾਹੀ ੧੦ ॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥
ਸ੍ਰੀ ਹਰਿਕ੍ਰਿਸਨ ਜੀ ਧਿਆਈਐ ਜਿਸੁ ਡਿਠੈ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰਿ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥੧॥
ਦਸਵੇਂ ਪਾਤਿਸ਼ਾਹ ਧਨ ਧਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਿਸ਼ਾਹ ਸਭ ਥਾਈਂ ਹੋਇ ਸਹਾਇ ॥
ਦਸਾਂ ਪਾਤਿਸ਼ਾਹੀਆਂ ਦੀ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ
ਪਾਠ ਦੀਦਾਰ ਦਾ ਧਿਆਨ ਧਰ ਕੇ, ਖਾਲਸਾ ਜੀ ਸਾਹਿਬ ਬੋਲੋ ਜੀ ਵਾਹਿਗੁਰੂ ॥ (ਵਾਹਿਗੁਰੂ)
ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ
ਚਾਲ੍ਹੀਆਂ ਮੁਕਤਿਆਂ, ਹਠੀਆਂ, ਜਪੀਆਂ
ਤਪੀਆਂ, ਜਿਨ੍ਹਾਂ ਨਾਮ ਜਪਿਆ, ਵੰਡ ਕੇ ਛਕਿਆ
ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ
ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ
ਬੋਲੋ ਜੀ ਵਾਹਿਗੁਰੂ ॥ (ਵਾਹਿਗੁਰੂ)
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿਤੇ
ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜ੍ਹੇ
ਆਰਿਆਂ ਨਾਲ ਚਿਰਾਏ ਗਏ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ
ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ਬੋਲੋ ਜੀ ਸ਼੍ਰੀ ਵਾਹਿਗੁਰੂ ॥ (ਵਾਹਿਗੁਰੂ)
ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ, ਬੋਲੋ ਜੀ ਵਾਹਿਗੁਰੂ ॥ (ਵਾਹਿਗੁਰੂ)
ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ
ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿੱਤ ਆਵੇ
ਚਿੱਤ ਆਵਨ ਕਾ ਸਦਕਾ, ਸਰਬ ਸੁਖ ਹੋਵੇ ॥
ਜਹਾਂ ਜਹਾਂ ਖਾਲਸਾ ਜੀ, ਤਹਾਂ ਤਹਾਂ ਰੱਛਿਆ ਰਿਆਇਤ
ਦੇਗ ਤੇਗ ਫਤਹ, ਬਿਰਦ ਕੀ ਪੈਜ, ਪੰਥ ਕੀ ਜੀਤ
ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲਣਾ ਜੀ ਸ਼੍ਰੀ ਵਾਹਿਗੁਰੂ ॥ (ਵਾਹਿਗੁਰੂ)
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ
ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ
ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਂਕੀਆਂ, ਝੰਡੇ, ਬੁੰਗੇ
ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲਣਾ ਜੀ ਸ਼੍ਰੀ ਵਾਹਿਗੁਰੂ ॥ (ਵਾਹਿਗੁਰੂ)
ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ, ਮਤ ਦਾ ਰਾਖਾ ਆਪਿ ਵਾਹਿਗੁਰੂ ॥
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ
ਨਿਓਟਿਆਂ ਦੀ ਓਟ, ਆਪ ਜੀ ਦੇ ਹਜ਼ੂਰ ਸੋਧਰ ਸੰਧਿਆ ਰਹਿਰਾਸ ਸਾਹਿਬ ਜੀ ਦੀ ਅਰਦਾਸ
ਅੱਖਰ ਵਾਧਾ ਘਾਟਾ ਭੁਲ ਚੁੱਕ ਮਾਫ਼, ਸਰਬੱਤ ਦੇ ਕਾਰਜ ਰਾਸ
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਆਪ ਜੀ ਦਾ ਨਾਮ ਚਿੱਤ ਆਵੇ ॥

ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹ ॥